Punjab Breaking – Operators will go on strike and completely shut down Fard Kendras on August 19.

Punjab Breaking – Operators will go on strike and completely shut down Fard Kendras on August 19.


 

Punjab Breaking – 19 ਅਗਸਤ ਨੂੰ ਫਰਦ ਕੇਂਦਰ ਮੁਕੰਮਲ ਬੰਦ ਕਰਕੇ ਹੜਤਾਲ ਕਰਨਗੇ ਆਪਰੇਟਰ

ਦਿੜ੍ਹਬਾ, 18 ਅਗਸਤ 2026

ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਫਰਦ ਕੇਂਦਰ ਆਪਰੇਟਰਾਂ ਨੇ 19 ਅਗਸਤ ਨੂੰ ਸੂਬੇ ਭਰ ਦੇ ਫਰਦ ਕੇਂਦਰ ਮੁਕੰਮਲ ਤੌਰ ’ਤੇ ਬੰਦ ਕਰਕੇ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਆਪਰੇਟਰਾਂ ਨੇ ਕਿਹਾ ਕਿ ਸਰਕਾਰ ਵੱਲੋਂ ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ’ਤੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।

ਆਪਰੇਟਰਾਂ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਕਾਮਿਆਂ ਨਾਲ ਵੱਡੇ ਵਾਅਦੇ ਕੀਤੇ ਸਨ, ਪਰ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਦੀਆਂ ਮੁਸ਼ਕਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੌਜੂਦਾ ਮਹਿੰਗਾਈ ਦੇ ਦੌਰ ਵਿੱਚ ਨਿਰਧਾਰਤ ਡੀ.ਸੀ. ਦਰਾਂ ’ਤੇ ਕੰਮ ਕਰਕੇ ਪਰਿਵਾਰ ਦਾ ਗੁਜ਼ਾਰਾ ਕਰਨਾ ਬੇਹੱਦ ਔਖਾ ਹੋ ਗਿਆ ਹੈ।

ਉਨ੍ਹਾਂ ਦੱਸਿਆ ਕਿ ਆਪਣੀਆਂ ਮੰਗਾਂ ਸਬੰਧੀ ਉਹ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਈ ਵਾਰ ਮੀਟਿੰਗਾਂ ਵੀ ਹੋ ਚੁੱਕੀਆਂ ਹਨ, ਪਰ ਹਰ ਵਾਰ ਭਰੋਸੇ ਤੋਂ ਇਲਾਵਾ ਕੁਝ ਨਹੀਂ ਮਿਲਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

ਇਸ ਮੌਕੇ ਸੂਬਾ ਮੀਤ ਪ੍ਰਧਾਨ ਬਲਜਿੰਦਰ ਸਿੰਘ ਸੋਨੀ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਥਿਤੀ ਕਾਰਨ ਨੌਜਵਾਨ ਵਿਦੇਸ਼ ਜਾਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਸਰਕਾਰ ਦੀਆਂ ਨੀਤੀਆਂ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਇਆ।

ਇਸ ਮੌਕੇ ਕੁਲਵਿੰਦਰ ਸਿੰਘ, ਵਿਕਰਮਜੀਤ ਸਿੰਘ, ਭੁਪਿੰਦਰ ਸਿੰਘ, ਸੁਖਬੀਰ ਸਿੰਘ, ਅਮਨਦੀਪ ਸਿੰਘ, ਗਗਨਦੀਪ ਸਿੰਘ, ਮਨਦੀਪ ਖਾਨ, ਗੁਰਵਿੰਦਰ ਸਿੰਘ ਗੁਰੀ, ਬਲਦੇਵ ਦਾਸ ਅਤੇ ਸੁੱਖੀ ਲੌਂਗੋਵਾਲ ਹਾਜ਼ਰ ਸਨ।