Punjab government provided over 69,000 government jobs in four and a half years: Minister Mundian claims.

Punjab government provided over 69,000 government jobs in four and a half years: Minister Mundian claims.






 

ਪੰਜਾਬ ਸਰਕਾਰ ਨੇ ਸਾਢੇ 4 ਸਾਲਾਂ ‘ਚ ਦਿੱਤੀਆਂ 69000 ਤੋਂ ਵੱਧ ਸਰਕਾਰੀ ਨੌਕਰੀਆਂ: ਮੰਤਰੀ ਮੁੰਡੀਆਂ ਦਾ ਦਾਅਵਾ

ਚੰਡੀਗੜ੍ਹ, 18 ਅਗਸਤ 2026

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਵਿਭਾਗਾਂ ਵਿੱਚ ਪਾਰਦਰਸ਼ੀ ਅਤੇ ਯੋਗਤਾ-ਆਧਾਰਿਤ ਭਰਤੀ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਯੋਗ ਪਰਿਵਾਰਾਂ ਨੂੰ ਤਰਸ ਦੇ ਆਧਾਰ ’ਤੇ ਨੌਕਰੀਆਂ ਦੇਣ ਦੀ ਪ੍ਰਕਿਰਿਆ ਵੀ ਜਾਰੀ ਹੈ।

ਉਨ੍ਹਾਂ ਦੱਸਿਆ ਕਿ ਸਾਲ 2022 ਤੋਂ ਹੁਣ ਤੱਕ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ 69,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕਿਆਂ ਵਿੱਚ ਵਾਧਾ ਹੋਇਆ ਹੈ ਅਤੇ ਸਰਕਾਰੀ ਵਿਭਾਗਾਂ ਦੀ ਕਾਰਗੁਜ਼ਾਰੀ ਨੂੰ ਵੀ ਮਜ਼ਬੂਤੀ ਮਿਲੀ ਹੈ।

ਮੁੰਡੀਆਂ ਨੇ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ 2022 ਤੋਂ ਹੁਣ ਤੱਕ ਵੱਖ-ਵੱਖ ਸ਼੍ਰੇਣੀਆਂ ਵਿੱਚ 572 ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚ 44 ਉਪ ਮੰਡਲ ਇੰਜੀਨੀਅਰ, 99 ਜੂਨੀਅਰ ਇੰਜੀਨੀਅਰ, 84 ਜੂਨੀਅਰ ਡਰਾਫਟਸਮੈਨ, 59 ਕਲਰਕ, 27 ਸਟੈਨੋਟਾਈਪਿਸਟ, 34 ਜੂਨੀਅਰ ਤਕਨੀਸ਼ੀਅਨ, 77 ਸਹਾਇਕ ਤਕਨੀਸ਼ੀਅਨ, 135 ਸੇਵਾਦਾਰ, 2 ਚੌਕੀਦਾਰ ਅਤੇ 11 ਸਫ਼ਾਈ ਸੇਵਕ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਨਵੇਂ ਮੁਲਾਜ਼ਮਾਂ ਦੀ ਨਿਯੁਕਤੀ ਨਾਲ ਵਿਭਾਗ ਦੀ ਕਾਰਜਕੁਸ਼ਲਤਾ ਵਧੇਗੀ ਅਤੇ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਆਵੇਗੀ। ਇਸ ਦੇ ਨਾਲ ਹੀ ਸਰਕਾਰੀ ਯੋਜਨਾਵਾਂ ਨੂੰ ਸਮੇਂ ਸਿਰ ਲਾਗੂ ਕਰਨ ਵਿੱਚ ਮਦਦ ਮਿਲੇਗੀ। ਖੇਤਰੀ ਪੱਧਰ ’ਤੇ ਮਨੁੱਖੀ ਸ਼ਕਤੀ ਵਧਣ ਨਾਲ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਲੋਕਾਂ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਸੇਵਾਵਾਂ ਹੋਰ ਸੁਚੱਜੇ ਢੰਗ ਨਾਲ ਮੁਹੱਈਆ ਕਰਵਾਉਣ ਵਿੱਚ ਵੀ ਸੁਧਾਰ ਹੋਵੇਗਾ।