Punjab News: ਸਕੂਲਾਂ ਦੇ ਸਮੇਂ ਦੌਰਾਨ ਟਿੱਪਰਾਂ ਦੀ ਆਵਾਜਾਈ ‘ਤੇ ਪਾਬੰਦੀ!


 

Punjab News: ਸਕੂਲਾਂ ਦੇ ਸਮੇਂ ਦੌਰਾਨ ਟਿੱਪਰਾਂ ਦੀ ਆਵਾਜਾਈ ‘ਤੇ ਪਾਬੰਦੀ!

ਮਾਨਸਾ 3 ਨਵੰਬਰ 2026-

ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ, ਆਈਏਐੱਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜਿਨ੍ਹਾਂ ਸੜਕਾਂ/ਹਾਈਵੇਅਜ਼ ਉੱਪਰ ਸਕੂਲ ਸਥਿਤ ਹਨ, ਉੱਥੇ ਟਿੱਪਰਾਂ ਦੀ ਆਵਾਜਾਈ ਰੋਕਣ ਦਾ ਸਮਾਂ ਸਵੇਰੇ 7:30 ਵਜੇ ਤੋਂ ਸਵੇਰੇ 09:30 ਵਜੇ ਅਤੇ ਬਾਅਦ ਦੁਪਹਿਰ 02:45 ਵਜੇ ਤੋਂ ਬਾਅਦ ਦੁਪਹਿਰ 04:30 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਇਹ ਹੁਕਮ ਸਕੂਲਾਂ ਵਿਚ ਛੁੱਟੀ ਵਾਲੇ ਦਿਨ ਲਾਗੂ ਨਹੀਂ ਹੋਵੇਗਾ।

ਹੁਕਮ ਵਿਚ ਕਿਹਾ ਗਿਆ ਹੈ ਕਿ ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਜਾਰੀ ਪੱਤਰ ਰਾਹੀਂ ਲਿਖਿਆ ਗਿਆ ਹੈ ਕਿ ਵੱਖ ਵੱਖ ਸ਼ਹਿਰਾਂ ਤੇ ਕਸਬਿਆਂ ਵਿਚ ਜਿੰਨ੍ਹਾਂ ਸੜਕਾਂ ਤੇ ਉੱਪਰ ਸਕੂਲ ਸਥਿਤ ਹਨ, ਉਨ੍ਹਾਂ ਸਕੂਲਾਂ ਦੇ ਖੁੱਲ੍ਹਣ ਤੇ ਛੁੱਟੀ ਸਮੇਂ ਟਿੱਪਰਾਂ ਦੇ ਲੰਘਣ ਦਾ ਸਮਾਂ ਨਿਰਧਾਰਤ ਕੀਤਾ ਜਾਵੇ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾਂ ਤੋਂ ਬਚਾਅ ਹੋ ਸਕੇ। ਇਸ ਦੇ ਸਬੰਧ ਵਿਚ ਰਿਜਨਲ ਟਰਾਂਸਪੋਰਟ ਅਫ਼ਸਰ, ਮਾਨਸਾ ਪਾਸੋਂ ਜ਼ਿਲ੍ਹਾ ਮਾਨਸਾ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਡ ਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦੇ ਖੁੱਲ੍ਹਣ ਤੇ ਬੰਦ ਦੇ ਸਮੇਂ ਅਨੁਸਾਰ ਟਿੱਪਰਾਂ ਦੀ ਆਵਾਜਾਈ ਨਿਰਧਾਰਤ ਕਰਨ ਸਬੰਧੀ ਰਿਪੋਰਟ ਪ੍ਰਾਪਤ ਕੀਤੀ ਗਈ ਹੈ। ਇਹ ਹੁਕਮ 30 ਨਵੰਬਰ 2026 ਤੱਕ ਲਾਗੂ ਰਹੇਗਾ।

The post Punjab News: ਸਕੂਲਾਂ ਦੇ ਸਮੇਂ ਦੌਰਾਨ ਟਿੱਪਰਾਂ ਦੀ ਆਵਾਜਾਈ ‘ਤੇ ਪਾਬੰਦੀ! appeared first on Desh Click.