PUNJAB POLICE CONDUCTS 604 RAIDS

PUNJAB POLICE CONDUCTS 604 RAIDS






  • ਗੈਂਗਸਟਰਾਂ ‘ਤੇ ਵਾਰ ਦਾ 218ਵਾਂ ਦਿਨ: ਪੰਜਾਬ ਪੁਲਿਸ ਵੱਲੋਂ 604 ਥਾਈਂ ਛਾਪੇਮਾਰੀ; 358 ਕਾਬੂ
  • ਪੁਲਿਸ ਟੀਮਾਂ ਨੇ 215 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ
  • ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ

ਚੰਡੀਗੜ੍ਹ, 26 ਅਗਸਤ (ਦੇਸ਼ ਕਲਿੱਕ ਬਿਊਰੋ): ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 218ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 604 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

218ਵੇ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 358 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 64,930 ਹੋ ਗਈਆਂ।

ਇਸ ਤੋਂ ਇਲਾਵਾ 215 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।