Rakesh Tikait stands in support of Parvinder Jhota; says Centre and the Punjab govt equally responsible for drugs

Rakesh Tikait stands in support of Parvinder Jhota; says Centre and the Punjab govt equally responsible for drugs






  • ਪਰਵਿੰਦਰ ਝੋਟਾ ਦੇ ਹੱਕ ’ਚ ਡਟੇ ਰਾਕੇਸ਼ ਟਿਕੈਤ, ਬੋਲੇ- ਪੰਜਾਬ ’ਚ ਨਸ਼ੇ ਦੇ ਫੈਲਾਅ ਲਈ ਕੇਂਦਰ ਤੇ ਪੰਜਾਬ ਸਰਕਾਰ ਬਰਾਬਰ ਜ਼ਿੰਮੇਵਾਰ
  • ਨਸ਼ਾ ਤਸਕਰਾਂ ਖ਼ਿਲਾਫ਼ ਠੋਸ ਕਾਰਵਾਈ ਦੀ ਮੰਗ, ਝੋਟਾ ਦੀ ਲੜਾਈ ਨੂੰ ਹੋਰ ਤੇਜ਼ ਕਰਨ ਦਾ ਸੱਦਾ

ਮਾਨਸਾ, 24 ਅਕਤੂਬਰ (ਦੇਸ਼ ਕਲਿੱਕ ਬਿਊਰੋ): ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਸਮਰਥਨ ਵਿੱਚ ਚੱਲ ਰਹੇ ਧਰਨੇ ਵਿੱਚ ਸ਼ਨੀਵਾਰ ਨੂੰ ਭਾਰਤੀ ਕਿਸਾਨ ਯੂਨੀਅਨ (BKU) ਦੇ ਕੌਮੀ ਪ੍ਰਧਾਨ ਰਾਕੇਸ਼ ਟਿਕੈਤ ਪਹੁੰਚੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਵਧ ਰਹੇ ਨਸ਼ੇ ਦੇ ਫੈਲਾਅ ਲਈ ਕੇਂਦਰ ਅਤੇ ਪੰਜਾਬ ਸਰਕਾਰ ਦੋਵੇਂ ਬਰਾਬਰ ਜ਼ਿੰਮੇਵਾਰ ਹਨ।

ਟਿਕੈਤ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਸਿਰਫ਼ ਇੱਕ ਨੌਜਵਾਨ ਦੀ ਜਾਨ ਜਾਣ ਦਾ ਮਾਮਲਾ ਨਹੀਂ, ਸਗੋਂ ਨਸ਼ਿਆਂ ਵਿਰੁੱਧ ਲੜਨ ਵਾਲਿਆਂ ਦੀ ਸੁਰੱਖਿਆ ਅਤੇ ਸਰਕਾਰਾਂ ਦੀ ਜਵਾਬਦੇਹੀ ਨਾਲ ਜੁੜਿਆ ਗੰਭੀਰ ਮੁੱਦਾ ਹੈ। ਕੇਂਦਰ ਅਤੇ ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਕਿਸਾਨ ਆਗੂ ਨੇ ਕਿਹਾ ਕਿ ਨਸ਼ੇ ਦੇ ਕਾਰੋਬਾਰ ਨੂੰ ਖ਼ਤਮ ਕਰਨਾ ਦੋਵਾਂ ਸਰਕਾਰਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਸਰਕਾਰਾਂ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਗੰਭੀਰ ਹਨ ਤਾਂ ਨਸ਼ਾ ਤਸਕਰਾਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ ? ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਿਰਫ਼ ਐਲਾਨ ਕਰਨ ਦੀ ਬਜਾਏ ਜ਼ਮੀਨੀ ਪੱਧਰ ’ਤੇ ਠੋਸ ਕਦਮ ਚੁੱਕਣ ਦੀ ਲੋੜ ਹੈ।

ਝੋਟਾ ਦੀ ਨਸ਼ਾ ਵਿਰੋਧੀ ਲੜਾਈ ਜਾਰੀ ਰੱਖਣ ਦਾ ਐਲਾਨ
ਰਾਕੇਸ਼ ਟਿਕੈਤ ਨੇ ਜ਼ੋਰ ਦੇ ਕੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਲੜਾਈ ਨੂੰ ਅੱਧ ਵਿਚਾਲੇ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਇਸ ਅੰਦੋਲਨ ਨੂੰ ਹੋਰ ਵਿਆਪਕ ਅਤੇ ਮਜ਼ਬੂਤ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸੰਘਰਸ਼ ਤੇਜ਼ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਝੋਟਾ ਦੀ ਹੱਤਿਆ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਸਜ਼ਾ ਮਿਲਣ ਦੇ ਨਾਲ-ਨਾਲ ਨਸ਼ਾ ਤਸਕਰਾਂ ਖ਼ਿਲਾਫ਼ ਵੀ ਫ਼ੈਸਲਾਕੁੰਨ ਕਾਰਵਾਈ ਯਕੀਨੀ ਬਣਾਈ ਜਾ ਸਕੇ।